ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ
ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ
SHROMONI GURDWARA PRBANDHAK COMMITTEE POLICE BRUTALITY PUNJAB YOUTH YOGI ADITYANATH GOVT JUSTICE
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਗਿਆਨੀ ਹਰਪ੍ਰੀਤ ਸਿੰਘ:ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ।
और पढो »
ਅੰਮ੍ਰਿਤਸਰ: ਗ੍ਰੇਨੇਡ ਹਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰਅੰਮ੍ਰਿਤਸਰ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »
ਸ਼੍ਰੋਮਣੀ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਜਲੀ, ਦਫ਼ਤਰ ਬੰਦਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ।
और पढो »
ਕਲਾਨੌਰ ਅੱਤਵਾਦੀ ਹਮਲੇ: ਗੁਰਦਾਸਪੁਰ 'ਚ ਮੁਲਜ਼ਮਾਂ ਦੀਆਂ ਲਾਸ਼ਾਂਕਲਾਨੌਰ ਦੀ ਬਕਸ਼ੀਵਾਲ ਪੁਲਿਸ ਚੌਕੀ 'ਤੇ ਹਮਲਾ ਕਰਨ ਵਾਲੇ ਤਿੰਨੇ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਅੱਜ ਗੁਰਦਾਸਪੁਰ ਲਿਆਂਦੀਆਂ ਗਈਆਂ।
और पढो »
Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »
Zirakpur News: ਮਾਈਨਿੰਗ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ; ਛਾਪੇਮਾਰੀ ਦੌਰਾਨ 3 ਪੋਕ ਲਾਈਨ ਮਸ਼ੀਨਾਂ ਜ਼ਬਤZirakpur News: ਡੀਸਿਲਟਿੰਗ ਦੀ ਆੜ ਹੇਠ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਮਾਈਨਿੰਗ ਵਿਭਾਗ ਦੇ ਐਕਸੀਅਨ ਗੁਰਤੇਜ ਸਿੰਘ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਗਈ ਤੇ ਮੌਕੇ ਉਪਰ ਦੋ ਪੋਕ ਲਾਈਨ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ।
और पढो »