ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਏਜੰਟ ਉਨ੍ਹਾਂ ਨੂੰ ਲਗਾਤਾਰ ਕਿਰਦਾਰਕੁਸ਼ੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਗੁਨਾਹ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ 'ਚ 2 ਦਸੰਬਰ ਨੂੰ ਸ਼ਾਮਲ ਹੋ ਗਿਆ।
ਗਿਆਨੀ ਹਰਪ੍ਰੀਤ ਸਿੰਘ ਦੀ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦੀ ਚਰਚਾ ਛਿੜਨ ਮਗਰੋਂ ਉਹ ਮੀਡੀਆ ਸਾਹਮਣੇ ਆਏ। ਉਨ੍ਹਾਂ ਨੇ ਕਿਹਾ ਕਿ ਕੁਝ ਏਜੰਟ ਉਨ੍ਹਾਂ ਦੀ ਲਗਾਤਾਰ ਕਿਰਦਾਰਕੁਸ਼ੀ ਕਰ ਰਹੇ ਹਨ। ਵਿਰਸਾ ਸਿੰਘ ਵਲਟੋਹਾ ਦੇ ਨਾਲ 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਈ ਗੱਲਬਾਤ ਦੌਰਾਨ ਤਲਖੀ ਦੀ ਵੀਡੀਓ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ 'ਚ ਸ਼ਾਮਲ ਹੈ ਤੇ ਗੱਲਬਾਤ ਕਰਦਿਆਂ ਅਜਿਹਾ ਮੂੰਹੋਂ ਨਿਕਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ 27 ਸੈਕਿੰਡ ਦੀ ਵੀਡੀਓ ਜਾਰੀ ਕੀਤੀ ਗਈ ਹੈ ਇਹ
ਵੀਡੀਓ ਸਿਰਫ਼ ਤਾਂ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ। ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਸ ਤਰ੍ਹਾਂ ਆਈ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਵੀਡੀਓ ਡੇਢ ਘੰਟੇ ਦੀ ਹੈ ਜਿਸ ਨੂੰ ਜਨਤਕ ਕਰਨਾ ਚਾਹੀਦਾ ਹੈ। ਸੰਗਤਾਂ ਜਦ ਇਸ ਵੀਡੀਓ ਨੂੰ ਸੁਣਨਗੀਆਂ ਤਾਂ ਇਹੋ ਹੀ ਕਹਿਣਗੀਆਂ ਕਿ ਵਿਰਸਾ ਸਿੰਘ ਵਲਟੋਹਾ ਖਿਲਾਫ਼ ਹੋਰ ਸਖਤ ਫੈਸਲਾ ਕਿਉਂ ਨਹੀਂ ਲਿਆ ਗਿਆ। ਮੁਕਤਸਰ ਸਾਹਿਬ ਤੋਂ ਇੱਕ 18 ਸਾਲ ਪੁਰਾਣੇ ਉਨ੍ਹਾਂ ਦੇ ਘਰੇਲੂ ਝਗੜੇ ਨੂੰ ਉਛਾਲਿਆ ਜਾ ਰਿਹਾ ਹੈ। ਇਸ ਸਬੰਧੀ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਵਾਬ ਦੇ ਚੁੱਕੇ ਹਨ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਗੁਨਾਹ ਹੈ ਕਿ 5 ਸਿੰਘ ਸਾਹਿਬਾਨ ਦੀ ਮੀਟਿੰਗ 'ਚ 2 ਦਸੰਬਰ ਨੂੰ ਸ਼ਾਮਲ ਹੋ ਗਿਆ। ਜੋ ਪੰਜ ਸਿਘ ਸਾਹਿਬਨਾਂ ਦਾ ਫ਼ੈਸਲਾ ਸੀ ਉਸ 'ਤੇ ਦਸਤਖ਼ਤ ਸਭ ਦੇ ਹੀ ਹੋਏ ਸਨ ਪਰ ਉਨ੍ਹਾਂ ਦੀ ਹੀ ਅਲੋਚਨਾ ਕੀਤੀ ਜਾ ਰਹੀ
ਜਥੇਦਾਰ ਹਰਪ੍ਰੀਤ ਸਿੰਘ ਵੀਡੀਓ ਕਿਰਦਾਰਕੁਸ਼ੀ ਏਜੰਟ ਸਿੱਖ ਸਖਤ ਫੈਸਲਾ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕAmritsar News: ਬੈਠਕ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਕੇ ਉੱਤੇ ਪਹੁੰਚੇ ਹਨ।
और पढो »
Jagjit Dallewal: ਡੱਲੇਵਾਲ ਦੀ ਡੀਐਮਸੀ ਚੋਂ ਪਹਿਲੀ ਵੀਡੀਓ ਆਈ ਸਾਹਮਣੇ; ਸੁਖਜੀਤ ਸਿੰਘ ਦੀ ਭੁੱਖ ਹੜਤਾਲ ਜਾਰੀJagjit Dallewal: ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੱਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਖਨੌਰੀ ਬਾਰਡਰ ਪਹੁੰਚੇ।
और पढो »
Giani Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਨੌਰੀ ਸਰਹੱਦ ਤੇ ਪੁੱਜੇ; ਐਮਪੀਜ਼ ਨੂੰ ਸੰਸਦ ਚ ਆਵਾਜ਼ ਚੁੱਕਣ ਲਈ ਕਿਹਾGiani Harpreet Singh: ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ।
और पढो »
Balwant Rajoana: ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਦੀ ਅੰਤਿਮ ਅਰਦਾਸ ਚ ਹੋਏ ਸ਼ਾਮਿਲ; ਦੇਖੋ ਵੀਡੀਓBalwant Rajoana: ਇਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਵਿਚੋਂ ਬਾਹਰ ਆਏ ਤੇ ਰਾਜੋਆਣਾ ਕਲਾਂ ਵਿੱਚ ਆਪਣੇ ਭਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ। Watch video on ZeeNews Hindi
और पढो »
Bathinda News: ਬਠਿੰਡਾ ਵਿੱਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਕਿਸਾਨਾਂ ਨੇ ਸੜਕ ਉੱਪਰ ਲਾਇਆ ਧਰਨਾBathinda News: ਕਿਸਾਨ ਇਸ ਜ਼ਮੀਨ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਵੱਲੋਂ ਉਸ ਨੂੰ 47 ਲੱਖ ਰੁਪਏ ਦਿੱਤੇ ਜਾ ਰਹੇ ਹਨ।
और पढो »
Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀAmirtsar News: ਧਾਮੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ, ਨਰਾਇਣ ਸਿੰਘ ਚੌੜਾ ਖਿਲਾਫ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਨਰਾਇਣ ਸਿੰਘ ਚੌੜੇ ਪੰਥ ਵਿੱਚੋਂ ਛੇਕੇ ਜਾਵੇ।
और पढो »