ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨਾਲ ਨਵਾਂ ਸਾਲ ਮਨਾਇਆ।
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ 'ਚ ਕੰਮ ਕਰਦੇ ਤੇ ਹੋਰ ਤਰੱਕੀ ਕਰਨ ਦੇ ਚਾਹਵਾਨ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕਰਕੇ ਜਿੰਦਗੀ 'ਚ ਹੋਰ ਅੱਗੇ ਵਧਣ ਲਈ ਰਾਹ ਦਸੇਰਾ ਬਣਿਆ ਜਾਵੇਗਾ। ਡਾ.
ਬਲਬੀਰ ਸਿੰਘ ਨੇ ਨਵੇਂ ਸਾਲ 2025 ਦੇ ਦੂਜਾ ਦਿਨ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਖਾਣਾ ਵਰਤਾਇਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁੰਨੀਆਂ। ਉਨ੍ਹਾਂ ਨੇ ਨਵੇਂ ਸਾਲ 1 ਜਨਵਰੀ ਵਾਲੇ ਦਿਨ ਵੀ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਸੇਵਕਾਂ ਨੂੰ ਖ਼ੁਦ ਖਾਣਾ ਵਰਤਾਕੇ ਖੁਸ਼ੀ ਸਾਂਝੀ ਕੀਤੀ ਸੀ। ਡਾ. ਬਲਬੀਰ ਸਿੰਘ ਨੇ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਹਤ ਖੇਤਰ ਵਿਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਅਹਿਮ ਰਾਜ ਬਣ ਗਿਆ ਹੈ, ਜਿਸ ਲਈ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਤੇ ਸਫ਼ਾਈ ਸੇਵਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ ਸੂਬੇ ਦਾ ਬਿਹਤਰ ਹਸਪਤਾਲ ਵੀ ਸਫ਼ਾਈ ਸੇਵਕਾਂ ਦੀ ਬਦੌਲਤ ਹੀ ਬਣਿਆ ਹੈ।
Health Patiala Punjab Hospital Employees New Year Dr Balbir Singh
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗPunjab News: ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।
और पढो »
ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
और पढो »
ਪੰਜਾਬ ਟਰਾਂਸਪੋਰਟ ਯੂਨੀਅਨ ਮੀਟਿੰਗ: ਸੰਤੁਸ਼ਟੀ ਅਤੇ ਅੰਦੋਲਨ ਦੀ ਧਮਕੀਪੰਜਾਬ ਟਰਾਂਸਪੋਰਟ ਮੰਤਰੀ ਦੇ ਨਾਲ ਟਰਾਂਸਪੋਰਟ ਯੂਨੀਅਨ ਦੀ ਮੀਟਿੰਗ। ਜ਼ਿਆਦਾਤਰ ਯੂਨੀਅਨਾਂ ਨੇ ਮੀਟਿੰਗ ਤੋਂ ਸੰਤੁਸ਼ਟੀ ਜਤਾਈ, ਪਰ ਕੁਝ ਯੂਨੀਅਨਾਂ ਨੇ ਅੰਦੋਲਨ ਦੀ ਧਮਕੀ ਦਿੱਤੀ।
और पढो »
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
और पढो »
ਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਬੁੱਧਵਾਰ ਨੂੰ ਪੰਜਾਬ 'ਚ 'Rail Roko Andolan' ਲਈ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ।
और पढो »
Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਜਾਣੋ ਹੁਣ ਤੱਕ ਦੇ ਅਪਡੇਟਸ
और पढो »