ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਵਲੋਂ 'ਪੰਜਾਬ ਬੰਦ' ਦੀ ਕਾਲ 'ਤੇ ਵੱਡਾ ਬਿਆਨ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੰਦ ਕਰਨ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਾਂ ਵਲੋਂ ਬੀਤੇ ਦਿਨੀਂ ' ਪੰਜਾਬ ਬੰਦ ' ਦੀ ਕਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਸਾਨ ਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਬੰਦ ਕਰਨ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਨੂੰ ਤੰਗ-ਪਰੇਸ਼ਾਨ ਕਰਨਾ ਸਹੀ ਨਹੀਂ ਹੈ ਕਿਉਂਕਿ ਜਦੋਂ ਪੰਜਾਬ ਬੰਦ ਹੋਇਆ ਤਾਂ ਲੋਕਾਂ ਨੂੰ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨ ਾਂ ਵਲੋਂ ਪੰਜਾਬ ਬੰਦ ਦੀ ਕਾਲ ਦੌਰਾਨ 100 ਕਰੋੜ ਦਾ ਘਾਟਾ ਪਿਆ ਹੈ, ਜਿਸ ਦਾ ਕੇਂਦਰ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ
ਦੀ ਸਿਹਤ ਦਾ ਖ਼ਿਆਲ਼ ਰੱਖਣਾ ਸਾਡਾ ਫਰਜ਼ ਹੈ ਪਰ ਇਸ ਦਾ ਸਭ ਤੋਂ ਵੱਡਾ ਹੱਲ ਕੇਂਦਰ ਸਰਕਾਰ ਨਾਲ ਗੱਲਬਾਤ ਹੀ ਹੈ। ਕਿਸਾਨੀ ਅੰਦੋਲਨ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਖ਼ੁਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਤੁਹਾਡੇ ਵਰਗੇ ਆਗੂਆਂ ਦਾ ਲੰਬੀਆਂ ਲੜਾਈਆਂ 'ਚ ਹਾਜ਼ਰ ਰਹਿਣਾ ਜ਼ਰੂਰੀ ਹੈ। ਅਸੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਰ ਵੇਲੇ ਚੌਕਸ ਹਾਂ ਅਤੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਡੱਲੇਵਾਲ ਸਾਹਿਬ ਨੂੰ ਜ਼ਬਰਦਸਤੀ ਚੁੱਕ ਲਿਆ ਜਾਵੇ ਪਰ ਉੱਥੇ ਤਾਂ ਇਸ ਤਰ੍ਹਾਂ ਦਾ ਕੋਈ ਮਾਹੌਲ ਹੀ ਨਹੀਂ ਹੈ ਅਤੇ ਕਿਸਾਨ ਸ਼ਾਂਤੀ ਨਾਲ ਬੈਠੇ ਹੋਏ ਹਨ
ਪੰਜਾਬ ਬੰਦ ਕਿਸਾਨ ਮੰਤਰੀ ਭਗਵੰਤ ਮਾਨ ਅੰਦੋਲਨ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਪੰਜਾਬ ਬੰਦ: 99 ਫੀਸਦੀ ਸਹਿਯੋਗ - ਪੰਧੇਰਪੰਜਾਬ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ ਹੈ। ਉਨ੍ਹਾਂ ਨੇ 99 ਫੀਸਦੀ ਸਹਿਯੋਗ ਦਾ ਦਾਅਵਾ ਕੀਤਾ, ਅਤੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰੱਖੀਆਂ ਗਈਆਂ।
और पढो »
ਪੰਜਾਬ ਦੇ ਸਿਹਤ ਮੰਤਰੀ ਨੇ ਸਫ਼ਾਈ ਸੇਵਕਾਂ ਤੇ ਕਰਮਚਾਰੀਆਂ ਨਾਲ ਮਨਾਇਆ ਨਵਾਂ ਸਾਲਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨਾਲ ਨਵਾਂ ਸਾਲ ਮਨਾਇਆ।
और पढो »
ਪੰਜਾਬ ਬੰਦ: ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਐਲਾਨ, ਜਾਣੋ ਕੀ ਬੰਦ ਰਹੇਗਾ ਤੇ ਕੀ ਖੁੱਲ੍ਹਾ ਰਹੇਗਾ30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸੜਕੀ, ਰੇਲ, ਦੁਕਾਨਦਾਰੀ, ਸਰਕਾਰੀ ਤੇ ਗੈਰ-ਸਰਕਾਰੀ ਦਫਤਰ ਬੰਦ ਰਹਿਣਗੇ। ਐਮਰਜੈਂਸੀ ਸੇਵਾਵਾਂ, ਮੈਡੀਕਲ ਸੇਵਾ, ਵਿਆਹ, ਨੌਕਰੀ ਲਈ ਇੰਟਰਵਿਊ, ਏਅਰਪੋਰਟ ਜਾਣ ਵਾਲੇ ਸੇਵਾਵਾਂ ਬਹਾਲ ਰਹਿਣਗੀਆਂ ।
और पढो »
ਪੰਜਾਬ 'ਸੋਗ ਦੇ ਮਹੀਨੇ' ਵਜੋਂ ਮਨਾਏਗਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ।
और पढो »
ਪੰਜਾਬ ਬੰਦਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ 'ਪੰਜਾਬ ਬੰਦ' ਦਾ ਐਲਾਨ ਕੀਤਾ ਗਿਆ ਹੈ।
और पढो »
ਪੰਜਾਬ ਟਰਾਂਸਪੋਰਟ ਯੂਨੀਅਨ ਮੀਟਿੰਗ: ਸੰਤੁਸ਼ਟੀ ਅਤੇ ਅੰਦੋਲਨ ਦੀ ਧਮਕੀਪੰਜਾਬ ਟਰਾਂਸਪੋਰਟ ਮੰਤਰੀ ਦੇ ਨਾਲ ਟਰਾਂਸਪੋਰਟ ਯੂਨੀਅਨ ਦੀ ਮੀਟਿੰਗ। ਜ਼ਿਆਦਾਤਰ ਯੂਨੀਅਨਾਂ ਨੇ ਮੀਟਿੰਗ ਤੋਂ ਸੰਤੁਸ਼ਟੀ ਜਤਾਈ, ਪਰ ਕੁਝ ਯੂਨੀਅਨਾਂ ਨੇ ਅੰਦੋਲਨ ਦੀ ਧਮਕੀ ਦਿੱਤੀ।
और पढो »